ਖੇਤਰੀ ਪ੍ਰਤੀਨਿਧ
ਪਟਿਆਲਾ, 18 ਅਗਸਤ
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਸੂਬਾਈ ਪ੍ਰਧਾਨ ਐੱਨਐੱਨ ਸੈਣੀ ਅਤੇ ਸਰਪ੍ਰਸਤ ਗੁਰਚਰਨ ਚਾਹਲ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਏਡਿਡ ਸਕੂਲ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਛੇਵੇਂ ਤਨਖਹ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨਾ ਲਾਗੂ ਕਰਨ, ਮਾਰਚ ਤੋਂ ਜੁਲਾਈ ਤੱਕ ਤਨਖਾਹ ਗ੍ਰਾਂਟ ਨਾ ਜਾਰੀ ਕਰਨ, ਏਡਿਡ ਸਕੂਲ ਸਟਾਫ ਨੂੰ ਸਰਕਾਰੀ ਸਕੂਲਾਂ ਦੇ ਬਰਾਬਰ ਕਾਨੂੰਨੀ ਪੈਰਿਟੀ ਨਾ ਦੇਣ, ਸੇਵਾ ਮੁਕਤ ਕਰਮਚਾਰੀਆਂ ਨੂੰ ਪੈਨਸ਼ਨਾਂ ਦੀ ਵਿਵਸਥਾ ਨਾ ਕਰਨ ਦੀ ਨਿੰਦਾ ਕੀਤੀ ਗਈ। ਉਨ੍ਹਾਂ ਡੀਪੀਆਈ (ਸ) ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਦਫਤਰ ਨਾਲ ਲਟਕੇ ਕੰਮ ਤੁਰੰਤ ਮੁਕੰਮਲ ਕਰਵਾਏ ਜਾਣ। ਇਸ ਮੌਕੇ ਸੂਬਾਈ ਸਕੱਤਰ ਅਸ਼ਵਨੀ ਸ਼ਰਮਾ ਨੇ ਵੀ ਸੰਬੋਧਨ ਕੀਤਾ।