ਸੁਭਾਸ਼ ਚੰਦਰ
ਸਮਾਣਾ, 13 ਮਾਰਚ
ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹਲਕੇ ਵਿਚ ਧੰਨਵਾਦੀ ਦੌਰੇ ਕਰਕੇ ਲੋਕਾਂ ਨੂੰ ਚੋਣਾਂ ਦੌਰਾਨ ਪਾਰਟੀ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਵਿਧਾਇਕ ਚੇਤਨ ਸਿੰਘ ਨੇ ਕਿਹਾ ਕਿ ਸ਼ਹਿਰ ਤੇ ਪਿੰਡਾਂ ਵਿੱਚ ਨਾਜਾਇਜ਼ ਕਬਜ਼ਿਆਂ ਕਾਰਨ ਵੱਧ ਰਹੀ ਟ੍ਰੈਫਿਕ ਸਮੱਸਿਆ, ਪਿੰਡਾਂ ’ਚ ਗੰਦੇ ਪਾਣੀ ਦੀ ਨਿਕਾਸੀ ਦੇ ਹੱਲ ਅਤੇ ਸਰਕਾਰੀ ਦਫਤਰਾਂ ਵਿਚ ਲੋਕਾਂ ਦੀ ਹੁੰਦੀ ਖੱਜਲ-ਖੁਆਰੀ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਾਂ ਦੇ ਸਹਿਯੋਗ ਨਾਲ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਨਾਲ ਲੋਕਾਂ ਵਿਚ ਵੱਖਰੀ ਕਿਸਮ ਦੀ ਹੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਦਿੱਤੇ ਸਾਥ ਵਾਂਗ ਹਲਕੇ ਦੇ ਵਿਕਾਸ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਮਦਨ ਮਿੱਤਲ, ਗੋਪਾਲ ਕ੍ਰਿਸ਼ਨ, ਭਾਰਤ ਭੂਸ਼ਣ ਗੋਇਲ, ਗੁਰਦੀਪ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।