ਟ੍ਰਿਬਿਊਨ ਨਿਊਜ਼ ਸਰਵਿਸ
ਪਟਿਆਲਾ, 15 ਫਰਵਰੀ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਰਾਜਪੁਰਾ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਪੂਰੇ ਕਾਰਜਕਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਜੋ ਨਹੀਂ ਕਰ ਸਕੇ, ਉਸ ਨੂੰ ਚਰਨਜੀਤ ਚੰਨੀ ਨੇ ਚਾਰ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਸਫ਼ਲਤਾਪੂਰਵਕ ਕਰ ਦਿੱਤਾ। ਰਾਜਪੁਰਾ ਤੋਂ ਮੌਜੂਦਾ ਵਿਧਾਇਕ ਹਰਦਿਆਲ ਕੰਬੋਜ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਕਿਹਾ ਕਿ ਚੰਨੀ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਕਿਉਂਕਿ ਉਹ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਲੋਕ-ਕੇਂਦਰਿਤ ਪਹੁੰਚ ਕਾਰਨ ਹੀ ਕੌਂਸਲਰ ਤੋਂ ਮੁੱਖ ਮੰਤਰੀ ਬਣੇ ਹਨ।