ਖੇਤਰੀ ਪ੍ਰਤੀਨਿਧ
ਪਟਿਆਲਾ, 31 ਅਕਤੂਬਰ
ਸਰਕਾਰ ਦੇ ਪ੍ਰਾਜੈਕਟ ਸਮੱਗਰਾ ਸਿੱਖਿਆ ਅਭਿਆਸ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਅਤੇ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ’ਤੇ ਡਾ. ਰਵਿੰਦਰਪਾਲ ਸ਼ਰਮਾ ਸੈਕੰਡਰੀ ਸਿੱਖਿਆ ਦੀ ਅਗਵਾਈ ਵਿੱਚ ਪੰਜ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਕਲਾ ਉਤਸਵ ਮੁਕਾਬਲਿਆਂ ਵਿੱਚ ਭਾਗ ਲਿਆ। ਡਾ. ਕੁਲਤਰਨਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਗਰੂਰ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ। ਇਹ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਿਲ ਲਾਈਨਜ਼ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲੀਸ ਲਾਈਨ ਅਤੇ ਡੀਏਵੀ ਗਲੋਬਲ ਸਕੂਲ ਅਰਬਨ ਅਸਟੇਟ ਪਟਿਆਲਾ ਵਿੱਚ ਕੀਤਾ ਗਿਆ।
ਕਲਾ ਉਤਸਵ ਮੁਕਾਬਲਿਆਂ ਵਿੱਚ ਪਟਿਆਲਾ, ਸੰਗਰੂਰ, ਬਰਨਾਲਾ ਫ਼ਤਹਿਗੜ੍ਹ ਸਾਹਿਬ ਅਤੇ ਐੱਸਏਐੱਸ ਨਗਰ (ਮੁਹਾਲੀ) ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦਾ ਡੀਐੱਮਜ਼ ਦੀਪਕ ਵਰਮਾ ਅੰਗਰੇਜ਼ੀ, ਗਗਨਦੀਪ ਕੌਰ ਸਾਇੰਸ, ਹਰਸਿਮਰਨਦੀਪ ਸਿੰਘ ਗਣਿਤ, ਦੇਸ਼ ਰਾਜ ਪੰਜਾਬੀ, ਬੀ.ਐਮਜ ਅਤੇ ਈਵੈਂਟ ਜੱਜ ਸਾਹਿਬਾਨਾਂ ਦੀ ਦੇਖ-ਰੇਖ ਵਿੱਚ ਚਲਾਇਆ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਨੌਂਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਕਲਾਸੀਕਲ ਡਾਂਸ ,ਫੋਕ ਡਾਂਸ , ਸੋਲੋ ਐਕਟਿੰਗ, ਸੋਲੋ ਇਨਸਟਰੂਮੈਂਟ, ਪੇਂਟਿੰਗ, ਵਿਜ਼ੂਅਲ ਆਰਟ 2ਡੀ, 3ਡੀ, ਇੰਡੀਜੇਂਨੀਅਸ ਗੇਮਜ਼ ਐਂਡ ਗੇਮਜ਼, ਸੋਲੋ ਵੋਕਲ, ਕਲਾਸੀਕਲ ਗੀਤ, ਡਰਾਮਾ ਸੋਲੋ ਐਕਟਿੰਗ ਆਦਿ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਭਾਗ ਲਿਆ। ਹਰਿੰਦਰ ਕੌਰ ਡੀਈਓ ਸੈਕੰਡਰੀ-ਕਮ-ਡੀ.ਪੀ.ਆਈ ਐਲੀਮੈਂਟਰੀ, ਪੰਜਾਬ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ। ਡਾ. ਕੁਲਤਰਨਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਗਰੂਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇਨ੍ਹਾਂ ਸਭਿਆਚਾਰਕ ਮੁਕਾਬਲਿਆਂ ਵਿੱਚ ਰੁਚੀ ਲੈਣਾ ਵੀ ਸਮੇਂ ਦੀ ਬਹੁਤ ਜ਼ਰੂਰਤ ਹੈ। ਡਾ. ਰਵਿੰਦਰਪਾਲ ਸ਼ਰਮਾਂ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਪੂਰੀ ਜ਼ਿੰਦਗੀ ਸੇਧ ਦਿੰਦੇ ਰਹਿਣਗੇ। ਪ੍ਰਿੰਸੀਪਲ ਮਨਦੀਪ ਕੌਰ ਸਿੱਧੂ , ਡਾ. ਵਰਿੰਦਰਜੀਤ ਬਾਤਿਸ਼ ਅਤੇ ਪ੍ਰਿੰਸੀਪਲ ਸੰਦੀਪ ਰੇਨੂੰ ਵੱਲੋਂ ਵਿਦਿਆਰਥੀਆਂ ਨੂੰ ਜਿੱਤ ’ਤੇ ਵਧਾਈ ਦਿੱਤੀ।