ਚੰਡੀਗੜ੍ਹ: ਸਮਾਜਿਕ ਨਿਆਂ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਾਲੀ ਦੇ 3ਬੀ-2 ‘ਚ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਮਾਰਤ ਦੀ ਖਸਤਾ ਹਾਲਤ ਕਾਰਨ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਤੇ ਰੱਖ-ਰਖਾਅ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ। -ਟਨਸ