ਚੰਡੀਗੜ੍ਹ: ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਲੰਪੀ ਸਕਿਨ ਬਿਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਗੋਟ ਪੌਕਸ ਦਵਾਈ ਦੀ 1,67,000 ਹੋਰ ਡੋਜ਼ 9 ਅਗਸਤ ਨੂੰ ਸਵੇਰੇ ਹਵਾਈ ਜਹਾਜ਼ ਰਾਹੀਂ ਅਹਿਮਦਾਬਾਦ ਤੋਂ ਪੰਜਾਬ ਪਹੁੰਚੇਗੀ। ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਸੇ ਦਿਨ ਸ਼ਾਮ ਤੋਂ ਪਹਿਲਾਂ-ਪਹਿਲਾਂ ਇਹ ਦਵਾਈ ਹਰ ਹੀਲੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੇ ਬਿਮਾਰੀ ਪ੍ਰਭਾਵਿਤ ਖੇਤਰਾਂ ਵਿੱਚ ਪੁੱਜਦੀ ਕੀਤੀ ਜਾਵੇ। ਸਰਕਾਰ ਵੱਲੋਂ ਇਹ ਵੈਕਸੀਨ ਸਿਹਤਮੰਦ ਪਸ਼ੂਆਂ ਨੂੰ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ। -ਟ੍ਰਿਬਿਊਨ ਨਿਊਜ਼ ਸਰਵਿਸ