ਨਵੀਂ ਦਿੱਲੀ, 15 ਸਤੰਬਰ
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 6422 ਨਵੇਂ ਕੇਸਾਂ ਦੇ ਆਉਣ ਨਾਲ ਦੇਸ਼ ਵਿੱਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 4,45,16,479 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ 34 ਹੋਰ ਮੌਤਾਂ ਨਾਲ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 528,250 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ’ਚ ਕਰੋਨਾ ਕਾਰਨ 2 ਮੌਤਾਂ ਹੋਈਆਂ ਹਨ।