ਨਵੀਂ ਦਿੱਲੀ, 4 ਸਤੰਬਰ
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 6809 ਨਵੇਂ ਕੇਸਾਂ ਦੇ ਆਉਣ ਨਾਲ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 4,44,56,535 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ ਵਾਇਰਸ ਕਾਰਨ 26 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,27,991 ਹੋ ਗਈ ਹੈ। ਮਰਨ ਵਾਲਿਆਂ ਦੋ ਮਰੀਜ਼ ਪੰਜਾਬ ਦੇ ਹਨ।