ਨਵੀਂ ਦਿੱਲੀ, 20 ਅਗਸਤ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 13272 ਮਰੀਜ਼ ਸਾਹਮਣੇ ਆਉਣ ਕਾਰਨ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,43,27,890 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਵਾਇਰਸ ਕਾਰਨ 36 ਹੋਰ ਮਰੀਜ਼ਾਂ ਦੀ ਮੌਤ ਨਾਲ ਮੌਤਾਂ ਦੀ ਗਿਣਤੀ ਵੱਧ ਕੇ 5,27,289 ਹੋ ਗਈ ਹੈ। ਇਸ ਦੌਰਾਨ ਕਰੋਨਾ ਕਾਰਨ ਪੰਜਾਬ ’ਚ 2 ਮੌਤਾਂ ਹੋਈਆਂ ਹਨ।