ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ 21 ਵਿਅਕਤੀਆਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 153 ਹੈ,ਜਦੋਂਕਿ ਹੁਣ ਤੱਕ ਕਰੋਨਾ ਮਹਾਂਮਾਰੀ ਕਾਰਨ 42 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅੱਜ ਜ਼ਿਲ੍ਹੇ ਵਿੱਚ 375 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚ ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਨੰਦਪੁਰ ਕਲੌੜ ਦੀ ਅਗਵਾਈ ਹੇਠ ਅੱਜ ਚੁੰਨੀ ਕਲਾਂ ਤੋਂ ਬਡਾਲੀ ਆਲਾ ਸਿੰਘ ਤੱਕ ਪੈਂਦੇ ਸਾਰੇ ਢਾਬਿਆਂ ’ਤੇ ਕੰਮ ਕਰਦੇ ਕੁੱਕਾਂ ਅਤੇ ਵੇਟਰਾਂ ਆਦਿ 46 ਵਿਅਕਤੀਆਂ ਦੇ ਕਰੋਨਾ ਵਾਇਰਸ ਸਬੰਧੀ ਜਾਂਚ ਲਈ ਸੈਂਪਲ ਲਏ ਗਏ।