ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਕਤੂਬਰ
ਪੰਜਾਬ ਦੇ ਜਲ ਸਪਲਾਈ ਅਤੇ ਸਫ਼ਾਈ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਦੱਸਿਆ ਕਿ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿੱਚ ਸੂਬਾ ਪੱਧਰੀ ‘ਸਵੱਛ ਭਾਰਤ ਦਿਵਸ’ ਮਨਾਇਆ ਜਾ ਰਿਹਾ ਹੈ। ਇਸ ਮੌਕੇ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਦਾ ਸਨਮਾਨ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਖਾਤੇ ਵਿੱਚ ਇੱਕ-ਇੱਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਪਾਈ ਜਾਵੇਗੀ। ਤਿੰਨ ਹੋਰ ਪੰਚਾਇਤਾਂ ਨੂੰ ਵੀ 10-10 ਹਜ਼ਾਰ ਰੁਪਏ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ। ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀ ਵੀ ਸਨਮਾਨੇ ਜਾਣਗੇ।