ਨਵੀਂ ਦਿੱਲੀ, 5 ਅਗਸਤ
ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 20,551 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਵਿਡ ਮਰੀਜ਼ਾਂ ਦੀ ਗਿਣਤੀ ਵੱਧ ਕੇ 4,41,07,588 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ‘ਚ ਵਾਇਰਸ ਕਾਰਨ 70 ਮੌਤਾਂ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 5,26,600 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ’ਚ ਕਰੋਨਾ ਕਾਰਨ ਪੰਜਾਬ ’ਚ 3 ਮੌਤਾਂ ਹੋਈਆਂ।