ਪੱਤਰ ਪ੍ਰੇਰਕ
ਚੰਡੀਗੜ੍ਹ, 7 ਜੁਲਾਈ
ਕੋ-ਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮਸੀ ਐਂਪਲਾਈਜ਼ ਤੇ ਵਰਕਰਜ਼ ਯੂਟੀ ਚੰਡੀਗੜ੍ਹ ਦੀ ਗਵਰਨਿੰਗ ਬਾਡੀ ਮੀਟਿੰਗ ਸਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਸੈਕਟਰ-32 ਵਿਖੇ ਹੋਈ। ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ 14 ਸਤੰਬਰ ਨੂੰ ਯੂਟੀ ਕਰਮਚਾਰੀਆਂ ਦੀ 7ਵੀਂ ਡੈਲੀਗੇਟਸ ਕਾਨਫਰੰਸ ਕੀਤੀ ਜਾਵੇਗੀ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਪੈਟਰਨ ਸੁਰੇਸ਼ ਕੁਮਾਰ, ਜਨਰਲ ਸਕੱਤਰ ਰਾਕੇਸ਼ ਕੁਮਾਰ, ਚੇਅਰਮੈਨ ਅਨਿਲ ਕੁਮਾਰ, ਮੀਤ ਪ੍ਰਧਾਨ ਰਜਿੰਦਰ ਕੁਮਾਰ ਨੇ ਦੱਸਿਆ ਕਿ ਤਿੰਨ ਸਾਲ ਬਾਅਦ ਹੋਣ ਵਾਲੀ ਇਸ ਕਾਨਫਰੰਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਕੋ-ਆਰਡੀਨੇਸ਼ਨ ਕਮੇਟੀ ਅਤੇ ਸਬੰਧਤ ਯੂਨੀਅਨਾਂ ਵੱਲੋਂ ਕੀਤੇ ਗਏ ਸੰਘਰਸ਼ਾਂ ਅਤੇ ਕਾਰਗੁਜ਼ਾਰੀ ਦੀ ਚਰਚਾ ਕੀਤੀ ਜਾਵੇਗੀ ਅਤੇ ਵਿੱਤ ਰਿਪੋਰਟ ਵੀ ਪੇਸ਼ ਕੀਤੀ ਜਾਵੇਗੀ।