ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਦਸੰਬਰ
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲਗਪਗ 80 ਹਜ਼ਾਰ ਵਕੀਲ ਅਪਾਣੇ ਸਮਰਥਨ ਨਾਲ ‘ਆਪ’ ਦੀ ਸਰਕਾਰ ਬਣਵਾਉਣਗੇ। ਉਨ੍ਹਾਂ ਅੱਜ ਇਥੇ ਵਕੀਲ ਭਾਈਚਾਰੇ ਨਾਲ ਮੀਟਿੰਗਨੁਮਾ ਰੈਲੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਅੱਜ ਆਂਗਣਵਾੜੀ ਤੇ ਆਸ਼ਾ ਵਰਕਰਾਂ ਨਾਲ ਵੀ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਸੂਬੇ ਵਿੱਚ ‘ਆਪ’ ਦੀ ਸਰਕਾਰ ਆਉਣ ’ਤੇ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ। ਵਕੀਲ ਭਾਈਚਾਰੇ ਨਾਲ ਮੀਟਿੰਗ ਦੌਰਾਨ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਵਕੀਲਾਂ ਨਾਲ ਰਿਸ਼ਤਾ ਜੋੜਨ ਆਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਮੇਤ ਦੇਸ਼ ਨੂੰ ਚੰਗਾ ਭਵਿੱਖ ਦੇ ਸਕਦੀ ਹੈ। ਇਸੇ ਤਰ੍ਹਾਂ ਆਂਗਣਵਾੜੀ ਤੇ ਆਸ਼ਾ ਵਰਕਰਾਂ ਨਾਲ ਮੁਲਾਕਾਤ ਦੌਰਾਨ ਕੇਜਰੀਵਾਲ ਨੇ ਸਮੱਸਿਆਵਾਂ ਸੁਣੀਆਂ।