ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜੂਨ
ਸੂਬੇ ਦੀਆਂ 8 ਖੱਬੀਆਂ ਪਾਰਟੀਆਂ ਤੇ ਇਨਕਲਾਬੀ ਜਥੇਬੰਦੀਆਂ ’ਤੇ ਆਧਾਰਿਤ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਦੀ ਮੀਟਿੰਗ ਸੀਪੀਆਈ ਦੇ ਜਨਰਲ ਸਕੱਤਰ ਬੰਤ ਬਰਾੜ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੂਬੇ ਭਰ ’ਚ ਸਿਆਸੀ ਤੇ ਜਨਤਕ ਇਕੱਠਾਂ ’ਤੇ ਲਗਾਈ ਪਾਬੰਦੀ ਖਤਮ ਕਰਨ, ਲੌਕਡਾਊਨ ਦੌਰਾਨ ਆਮ ਲੋਕਾਂ ਤੇ ਅੰਦੋਲਨਕਾਰੀਆਂ ਖ਼ਿਲਾਫ਼ ਦਰਜ ਕੀਤੇ ਪੁਲੀਸ ਕੇਸ ਵਾਪਸ ਲੈਣ, ਦੇਸ਼ ਭਰ ’ਚ ਗ੍ਰਿਫ਼ਤਾਰ ਕੀਤੇ ਸੀ.ਏ.ਏ. ਵਿਰੋਧੀ ਘੋਲ ਦੇ ਅੰਦੋਲਨਕਾਰੀਆਂ ਅਤੇ ਜੇਲ੍ਹਾਂ ’ਚ ਦੇਸ਼ਧ੍ਰੋਹ ਦੇ ਝੂਠੇ ਕੇਸਾਂ ’ਚ ਬੰਦ ਕੀਤੇ ਬੁੱਧੀਜੀਵੀ ਤੇ ਆਮ ਲੋਕਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਪ੍ਰੈੱਸ ਸਕੱਤਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਫਰੰਟ ਨੇ ਮੰਗਾਂ ਸਬੰਧੀ 8 ਜੁਲਾਈ ਨੂੰ ਸੂਬੇ ਭਰ ’ਚ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।