ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਵੱਲੋਂ ਵਿਸ਼ੇਸ਼ ਇਜਲਾਸ ਰੱਦ ਕੀਤੇ ਜਾਣ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਦਾ ‘ਕਾਲਾ ਦਿਨ’ ਕਰਾਰ ਦਿੱਤਾ ਹੈ। ਇਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਭਾਜਪਾ ’ਤੇ ਦੇਸ਼ ਦੇ ਸੰਵਿਧਾਨ ਅਤੇ ਡਾ. ਬੀ ਆਰ ਅੰਬੇਡਕਰ ਦੀਆਂ ਮਾਨਤਾਵਾਂ ਨੂੰ ਕੁਚਲਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’, ਕਾਂਗਰਸ ਵਾਂਗ ਭਾਜਪਾ ਅੱਗੇ ਝੁਕਣ ਵਾਲੀ ਨਹੀਂ ਹੈ। -ਟਨਸ