ਚੰਡੀਗੜ੍ਹ, 20 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਈਆਂ ਰੁਕਾਵਟਾਂ ਦੇ ਚੱਲਦਿਆਂ ਖੇਤੀਬਾੜੀ ਲਈ ਪੈਦਾ ਹੋਏ ਖ਼ਤਰੇ ’ਚ ਚਿੰਤਾ ਜਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਖੇਤੀ ਸਬੰਧੀ ਚੱਲ ਰਹੀ ਬੈਚੇਨੀ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਤੇ ਉਨ੍ਹਾਂ ਦੀ ਸੰਤੁਸ਼ਟੀ ਲਈ ਜ਼ਰੂਰੀ ਕਦਮ ਚੁੱਕਣੇ ਯਕੀਨੀ ਬਣਾਵੇ। ਨੀਤੀ ਅਯੋਗ ਦੀ ਵਰਚੁਅਲ ਮੀਟਿੰਗ ਦੌਰਾਨ ਆਪਣੇ ਭਾਸ਼ਣ ਵਿੱਚ ‘ਅੰਨਦਾਤਾ’ ਨੂੰ ਪੂਰਾ ਸਨਮਾਨ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਇਸ ਗੱਲ ਨੂੰ ਦੁਹਰਾਇਆ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਇਸ ਸਬੰਧੀ ਕਾਨੂੰਨ ਬਣਾਉਣ ਦਾ ਕੰਮ ਸੂਬਿਆਂ ’ਤੇ ਛੱਡਿਆ ਜਾਣਾ ਚਾਹੀਦਾ ਹੈ। -ਏਜੰਸੀ