ਨਵੀਂ ਦਿੱਲੀ, 18 ਅਗਸਤ
ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 12,608 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਵਿਡ ਮਰੀਜ਼ਾਂ ਦੀ ਗਿਣਤੀ ਵੱਧ ਕੇ 4,42,98,864 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ ਕਾਰਨ 72 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,27,206 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ਵਿੱਚ ਕਰੋਨਾ ਕਾਰਨ 4, ਹਰਿਆਣਾ ’ਚ 5 ਤੇ ਚੰਡੀਗੜ੍ਹ ’ਚ ਇਕ ਮਰੀਜ ਦੀ ਮੌਤ ਹੋਈ।