ਚੰਡੀਗੜ੍ਹ, 15 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਐਨਫੋਰਸਮੈਂਟ ਟੀਮਾਂ ਵੱਲੋਂ 40.31 ਕਰੋੜ ਰੁਪਏ ਦੀ ਸ਼ਰਾਬ, ਨਸ਼ੀਲੇ ਪਦਾਰਥ ਤੇ ਨਗ਼ਦੀ ਜ਼ਬਤ ਕੀਤੀ ਗਈ ਹੈ। ਇਹ ਜਾਣਕਾਰੀ ਚੋਣ ਅਧਿਕਾਰੀ ਨੇ ਅੱਜ ਸਾਂਝੀ ਕੀਤੀ। ਚੋਣ ਕਮਿਸ਼ਨ ਨੇ ਪੰਜਾਬ ਅਤੇ ਚਾਰ ਹੋਰ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ 8 ਜਨਵਰੀ ਨੂੰ ਕੀਤਾ ਸੀ।-ਪੀਟੀਆਈ