ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਨਵੰਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਤਹਿਤ ਪੰਜਾਬ ਭਰ ਵਿੱਚ 5,31,935 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਹ ਅੱਜ ਇੱਥੇ ਸੋਹਾਣਾ ਸਥਿਤ ਸਰਕਾਰੀ ਡਿਸਪੈਂਸਰੀ ਵਿੱਚ ਸਿਹਤ ਵਿਭਾਗ ਵੱਲੋਂ ਕਰਵਾਏ ਸੂਬਾ ਪੱਧਰੀ ਪਲਸ ਪੋਲੀਓ ਮੁਹਿੰਮ ਦਾ ਰਸਮੀ ਉਦਘਾਟਨ ਕਰਨ ਮਗਰੋਂ ਸੰਬੋਧਨ ਕਰ ਰਹੇ ਸਨ। ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ 8,436 ਸਥਾਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ 4180 ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਮੁੱਚੀ ਮੁਹਿੰਮ ’ਤੇ ਨਿਗਰਾਨੀ ਰੱਖਣ ਲਈ 802 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ।