ਡੀ.ਪੀ.ਐੱਸ ਬੱਤਰਾ
ਸਮਰਾਲਾ, 27 ਜੁਲਾਈ
ਸਮਰਾਲਾ ’ਚ ਕਰੋਨਾ ਦੇ 5 ਨਵੇਂ ਕੇਸ ਸਾਹਮਣੇ ਆਏ ਹਨ। ਅੱਜ ਆਏ ਨਵੇਂ ਕੇਸਾਂ ’ਚ ਸਥਾਨਕ ਐੱਚ.ਡੀ.ਐੱਫ.ਸੀ ਬੈਂਕ ਦਾ ਇਕ ਮੁਲਾਜ਼ਮ ਵੀ ਸ਼ਾਮਲ ਹੈ। ਇਸ ਦਾ ਪਤਾ ਚੱਲਦੇੇ ਹੀ ਬੈਂਕ ਦੀ ਸ਼ਾਖਾ ਅਗਲੇ ਹੁਕਮ ਤੱਕ ਬੰਦ ਕਰ ਦਿੱਤੀ ਗਈ ਹੈ। ਸਮਰਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਤਾਰਿਕਜੋਤ ਸਿੰਘ ਨੇ ਦੱਸਿਆ ਕਿ ਬੈਂਕ ਦੇ ਬਾਕੀ ਸਟਾਫ ਦੇ ਵੀ ਟੈਸਟ ਕੀਤੇ ਜਾ ਰਹੇ ਹਨ।