ਪੱਤਰ ਪ੍ਰੇਰਕ
ਚੰਡੀਗੜ੍ਹ, 31 ਮਈ
ਰੈਵੇਨਿਊ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਯਤਨਾਂ ਸਦਕਾ ਨਹਿਰੀ ਪਟਵਾਰੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਤਰੱਕੀਆਂ ਮਿਲੀਆਂ ਹਨ। ਰੈਵੇਨਿਊ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਜਗਵਿੰਦਰ ਸਿੰਘ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਤਰੱਕੀਆਂ ਸਬੰਧੀ ਯੂਨੀਅਨ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ, ਜਿਸ ਤਹਿਤ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਨਾਲ ਤਾਲਮੇਲ ਕਰ ਕੇ ਇਹ ਤਰੱਕੀਆਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸੰਘਰਸ਼ ਮਗਰੋਂ ਜਥੇਬੰਦੀ ਨੇ 53 ਪਟਵਾਰੀਆਂ ਦੀਆਂ ਤਰੱਕੀਆਂ ਕਰਵਾਈਆਂ। ਚੀਫ਼ ਇੰਜਨੀਅਰ ਹੈੱਡਕੁਆਰਟਰ ਈਸ਼ਵਰ ਦਾਸ ਗੋਇਲ ਨੂੰ ਯੂਨੀਅਨ ਵੱਲੋਂ ਮੰਗ ਪੱਤਰ ਦਿੱਤਾ ਗਿਆ ਸੀ, ਜਿਨ੍ਹਾਂ ਨੇ ਸਹਾਇਕ ਮਾਲ ਕਲਰਕ ਦੀਆਂ ਖਾਲੀ ਅਸਾਮੀਆਂ ਪਟਵਾਰੀਆਂ ਨੂੰ ਤਰੱਕੀਆਂ ਦੇ ਕੇ ਭਰੀਆਂ ਹਨ।