ਨਵੀਂ ਦਿੱਲੀ, 10 ਅਗਸਤ
ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 16,047 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਕੇ 4,41,90,697 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ 54 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,26,826 ਹੋ ਗਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪੰਜਾਬ, ਮਹਾਰਾਸ਼ਟਰ ਤੇ ਦਿੱਲੀ ਵਿੱਚ ਸੱਤ-ਸੱਤ, ਪੱਛਮੀ ਬੰਗਾਲ ਵਿੱਚ ਪੰਜ, ਹਿਮਾਚਲ ਪ੍ਰਦੇਸ਼ ਅਤੇ ਮਿਜ਼ੋਰਮ ਵਿੱਚ ਤਿੰਨ-ਤਿੰਨ, ਛੱਤੀਸਗੜ੍ਹ, ਕਰਨਾਟਕ, ਉੜੀਸਾ, ਸਿੱਕਮ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ’ਚ ਦੋ-ਦੋ ਅਤੇ ਗੁਜਰਾਤ, ਹਰਿਆਣਾ, ਝਾਰਖੰਡ ਅਤੇ ਨਾਗਾਲੈਂਡ ਵਿੱਚ ਇੱਕ-ਇੱਕ ਮੌਤ ਹੋਈ।