ਕਪੂਰਥਲਾ: ਇੱਕ ਲੜਕੀ ਨੂੰ ਅਗਵਾ ਕਰ ਕੇ ਰੱਖਣ ਸਬੰਧੀ ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 127 (6) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਲੜਕੀ 15 ਅਕਤੂਬਰ ਨੂੰ ਕੰਮ ’ਤੇ ਗਈ ਸੀ ਪਰ ਵਾਪਸ ਨਹੀਂ ਆਈ। ਉਸ ਨੂੰ ਕਿਸੇ ਵਿਅਕਤੀ ਨੇ ਹਿਰਾਸਤ ’ਚ ਰੱਖਿਆ ਹੋਇਆ ਹੈ। -ਨਿੱਜੀ ਪੱਤਰ ਪ੍ਰੇਰਕ