ਫ਼ਤਹਿਗੜ੍ਹ ਸਾਹਿਬ: ਥਾਣਾ ਸਰਹਿੰਦ ਦੀ ਪੁਲੀਸ ਨੇ ਆਪਣੀ ਨਾਬਾਲਗ ਧੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿੱਚ ਪਿਤਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਨਵਨੀਤ ਕੌਰ ਨੇ ਦੱਸਿਆ ਕਿ ਇੱਕ ਲੜਕੀ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਕਿਸੇ ਲੜਕੇ ਨਾਲ ਦੋਸਤੀ ਬਾਰੇ ਪਤਾ ਲੱਗਣ ‘ਤੇ ਉਸ ਦਾ ਪਿਤਾ ਛੇ ਮਹੀਨੇ ਤੋਂ ਉਸ ਨਾਲ ਜਬਰ-ਜਨਾਹ ਕਰਦਾ ਆ ਰਿਹਾ ਹੈ। ਪੀੜਤਾ ਨੇ ਦੱਸਿਆ ਕਿ ਪਿਤਾ ਵੱਲੋਂ ਧਮਕਾਉਣ ‘ਤੇ ਉਸ ਨੇ ਕਿਸੇ ਨੂੰ ਕੁਝ ਨਹੀਂ ਦੱਸਿਆ। ਪੁਲੀਸ ਨੇ ਦੱਸਿਆ ਕਿ ਪੀੜਤ ਲੜਕੀ ਨੇ ਹੁਣ, ਜਿੱਥੇ ਉਹ ਪੜ੍ਹਾਈ ਕਰਦੀ ਹੈ, ਉੱਥੇ ਆਪਣੇ ਅਧਿਆਪਕਾਂ ਨੂੰ ਇਹ ਸਾਰੀ ਘਟਨਾ ਦੱਸੀ। ਉਨ੍ਹਾਂ ਦੇ ਕਹਿਣ ‘ਤੇ ਸਕੂਲ ਵਿਚ ਚਾਈਲਡ ਪ੍ਰੋਡੇਕਸ਼ਨ ਕਮੇਟੀ ਵੱਲੋਂ ਲੜਕੀ ਨੂੰ ਲਿਜਾ ਕੇ ਦੌਰਾਹਾ ਵਿੱਚ ਦਾਖਲ ਕਰਵਾਇਆ ਗਿਆ। ਪੁਲੀਸ ਨੇ ਦੱਸਿਆ ਕਿ ਥਾਣਾ ਸਰਹਿੰਦ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ