ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਕਤੂਬਰ
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਸਿੰਘੂ ਘਟਨਾ ਸਬੰਧੀ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨਾਲ ਮੁਲਾਕਾਤ ਕਰਕੇ ਨਿਆਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਕੈਂਥ ਨੇ ਕਿਹਾ ਕਿ ਅੰਦੋਲਨਕਾਰੀਆਂ ਵੱਲੋਂ ਪੁਲੀਸ ਨੂੰ ਗੁਮਰਾਹ ਕਰਨ ਲਈ ਅਪਰਾਧ ਨੂੰ ‘ਧਾਰਮਿਕ ਬੇਅਦਬੀ’ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਘਿਨਾਉਣੇ ਅਪਰਾਧਾਂ ਖ਼ਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਾਂਪਲਾ ਨੇ ਵਫ਼ਦ ਨੂੰ ਮਾਮਲੇ ਵਿੱਚ ਉਚਿਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।