ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 7 ਅਗਸਤ
ਸਾਲ 1922 ਵਿਚ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ, ਘੁੱਕੇਵਾਲੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਗੁਰੂ ਕਾ ਬਾਗ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਸਬੰਧੀ ਸਮਾਗਮ ਅੱਜ ਦੂਜੇ ਵੀ ਜਾਰੀ ਰਹੇ। ਪੰਜਵੇਂ ਅਤੇ ਨੌਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਸ਼ਤਾਬਦੀ ਦਾ ਮੁੱਖ ਸਮਾਗਮ 8 ਅਗਸਤ ਨੂੰ ਹੋਵੇਗਾ ਜਿਸ ਨੂੰ ਲੈ ਕੇ ਸੰਗਤ ਅੰਦਰ ਭਾਰੀ ਉਤਸ਼ਾਹ ਹੈ। ਦੀਵਾਨ ਹਾਲ ਵਿਖੇ ਅੱਜ ਧਾਰਮਿਕ ਦੀਵਾਨ ਸਜਾਏ ਗਏ ਅਤੇ ਕੀਰਤਨ ਦਰਬਾਰ ਹੋਇਆ। ਇਸ ਮੌਕੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਕੀਰਤਨ ਦਰਬਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ, ਭਾਈ ਕਾਰਜ ਸਿੰਘ, ਭਾਈ ਸ਼ੌਕੀਨ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਗੁਰੂ ਕਾ ਮੋਰਚਾ ਅਤੇ ਸਿੱਖ ਇਤਿਹਾਸ ਸੰਘਰਸ਼ੀ ਯੋਧਿਆਂ ਦੀ ਸਿੱਖ ਕੌਮ ਨੂੰ ਲਾਸਾਨੀ ਦੇਣ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਸਮਝਣ ਲਈ ਅਤਿ ਅਹਿਮ ਹੈ। ਗਿਆਨੀ ਹਰਪਾਲ ਸਿੰਘ ਨੇ ਗੁਰੂ ਕਾ ਬਾਗ ਮੋਰਚੇ ਵਿਚ ਸ਼ਿੱਦਤ ਨਾਲ ਹਿੱਸਾ ਲੈਣ ਵਾਲੇ ਸਿੱਖਾਂ ਨੂੰ ਕੌਮ ਦੇ ਜੁਝਾਰੂ ਯੋਧੇ ਦੱਸਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੌਜੁਆਨੀ ਨੂੰ ਸਿੱਖ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਲਈ ਵੀ ਪ੍ਰੇਰਿਆ।
ਇਸ ਤੋਂ ਪਹਿਲਾਂ ਦੀਵਾਨਾਂ ਵਿਚ ਸਿੱਖ ਕੌਮ ਦੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਵਾਰਾਂ ਰਾਹੀਂ ਸੰਗਤ ਨੂੰ ਗੁਰੂ ਕੇ ਬਾਗ ਦੇ ਮੋਰਚੇ ਦੇ ਇਤਿਹਾਸ ਨਾਲ ਜੋੜਿਆ। ਇਸੇ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿਚ 295 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਮੈਂਬਰ ਬੀਬੀ ਸਵਰਨ ਕੌਰ ਤੇੜਾ, ਕੁਲਦੀਪ ਸਿੰਘ ਤੇੜਾ, ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰ ਹਰਵਿੰਦਰ ਸਿੰਘ ਖਾਲਸਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਗੁਰਮੀਤ ਸਿੰਘ ਬੁੱਟਰ, ਹਰਜਿੰਦਰ ਸਿੰਘ ਕੈਰੋਂਵਾਲ, ਨਿਰਵੈਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਪਰਮਜੀਤ ਸਿੰਘ ਦੁਨੀਆਮਾਜਰਾ, ਸਤਨਾਮ ਸਿੰਘ ਮਾਂਗਾਸਰਾਏ, ਕੁਲਦੀਪ ਸਿੰਘ ਰੋਡੇ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ, ਇੰਚਾਰਜ ਗੁਰਨਾਮ ਸਿੰਘ, ਸੁਖਬੀਰ ਸਿੰਘ, ਵਰਿੰਦਰ ਸਿੰਘ ਠਰੂ, ਕਰਤਾਰ ਸਿੰਘ, ਗੁਲਜ਼ਾਰ ਸਿੰਘ, ਮਨਜੀਤ ਸਿੰਘ, ਕਾਰਜ ਸਿੰਘ, ਮੇਜਰ ਸਿੰਘ ਅਰਜਨਮਾਂਗਾ, ਮਿਲਖਾ ਸਿੰਘ, ਮੈਨੇਜਰ ਸੁਖਰਾਜ ਸਿੰਘ, ਮੈਨੇਜਰ ਜਗਜੀਤ ਸਿੰਘ, ਜਗਦੀਸ਼ ਸਿੰਘ, ਹਰਜਿੰਦਰ ਸਿੰਘ, ਪ੍ਰਚਾਰਕ ਭਾਈ ਵਰਿਆਮ ਸਿੰਘ, ਇੰਦਰਜੀਤ ਸਿੰਘ ਬੰਬ ਆਦਿ ਮੌਜੂਦ ਸਨ।