ਮਨੋਜ ਸ਼ਰਮਾ
ਬਠਿੰਡਾ, 24 ਜੁਲਾਈ
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਮਾਮਲੇ ਵਿੱਚ ਸੱਦੇ ਗਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੇਸ਼ੀ ਤੋਂ ਪਹਿਲਾਂ ਬਠਿੰਡਾ ਦੇ ਸਰਕਟ ਹਾਊਸ ਵਿੱਚ ਭਰਵਾਂ ਇਕੱਠ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ। ਪੇਸ਼ੀ ਮੌਕੇ ਉਨ੍ਹਾਂ ਦੇ ਚਹੇਤੇ ਕਾਂਗਰਸੀ, ਕੌਂਸਲਰ, ਭਾਜਪਾ ਸਮਰਥਕ ਤੇ ਅਕਾਲੀ ਦਲ ਨਾਲ ਸਬੰਧਤ ਸਰਪੰਚ ਪੁੱਜੇ ਹੋਏ ਸਨ।