ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਸਤੰਬਰ
ਸੰਗਰੂਰ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਪਾਪੜਾ ਦਾ ਕਿਸਾਨ ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਦਾ ਪਹਿਲਾ ਇਨਾਮ (75 ਲੱਖ ਰੁਪਏ) ਜਿੱਤ ਕੇ ਰਾਤੋ-ਰਾਤ ਲੱਖਪਤੀ ਬਣ ਗਿਆ। 75 ਸਾਲਾ ਮੋਹਰ ਸਿੰਘ ਨੇ ਕਿਹਾ ਕਿ ਉਹ 20 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਹੈ। ਇਨਾਮੀ ਰਾਸ਼ੀ ਲੈਣ ਲਈ ਅੱਜ ਇੱਥੇ ਪੰਜਾਬ ਰਾਜ ਲਾਟਰੀ ਵਿਭਾਗ ਦੇ ਅਧਿਕਾਰੀਆਂ ਨੂੰ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਬਾਅਦ ਉਸ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਜਲਦ ਹੀ ਉਸ ਦੇ ਬੈਂਕ ਖਾਤੇ ਵਿੱਚ ਆ ਜਾਵੇਗੀ।