ਪੱਤਰ ਪ੍ਰੇਰਕ
ਫਿਲੌਰ, 4 ਨਵੰਬਰ
ਬੀਤੀ ਰਾਤ ਕਰੀਬ ਡੇਢ ਵਜੇ ਸਥਾਨਕ ਮਈਆ ਮੰਦਰ ਦੇ ਕੋਲ ਕੌਮੀ ਮਾਰਗ ’ਤੇ ਸਥਿਤ ਇੱਕ ਤਿੰਨ ਮੰਜ਼ਿਲਾਂ ਇਮਾਰਤ ’ਚ ਪਏ ਕਬਾੜ ਨੂੰ ਅੱਗ ਲੱਗ ਗਈ, ਜਿਸ ਨਾਲ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕ ਸਥਿਤ ਇਕ ਪੈਟਰੋਲ ਪੰਪ ਦੇ ਇਕ ਕਰਮਚਾਰੀ ਨੂੰ ਅੱਗ ਲੱਗਣ ਬਾਰੇ ਪਤਾ ਲੱਗਿਆ, ਜਿਸ ਤੋਂ ਬਾਅਦ ਫਾਇਰ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਮੌਜੂਦ ਕੁੱਝ ਵਿਅਕਤੀਆਂ ਨੇ ਦੱਸਿਆ ਕਿ ਅੱਗ ਜ਼ਿਆਦਾ ਭਿਆਨਕ ਹੋਣ ਕਾਰਨ ਲੁਧਿਆਣਾ ਅਤੇ ਫਗਵਾੜਾ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਉਣੀਆਂ ਪਈਆਂ।
ਇਮਾਰਤ ਵਿਚ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਨਹੀਂ ਲੱਗ ਸਕਿਆ ਹੈ, ਅੱਜ ਸਵੇਰ ਦੇ 9 ਵਜੇ ਤੱਕ ਵੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ’ਤੇ ਮੁਕੰਮਲ ਤੌਰ ’ਤੇ ਕਾਬੂ ਪਾਉਣ ਲਈ ਮੁਸ਼ੱਕਤ ਕਰ ਰਹੇ ਸਨ। ਇਸ ਘਟਨਾ ’ਚ ਕਿਸੇ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।