ਹਰਦੇਵ ਚੌਹਾਨ
ਚੰਡੀਗੜ੍ਹ, 11 ਨਵੰਬਰ
ਕੈਨੇਡਾ ਵਾਸੀ ਸੁੱਖੀ ਬਾਠ ਦੀ ਪਹਿਲਕਦਮੀ ਨਾਲ 16 ਤੇ 17 ਨਵੰਬਰ ਨੂੰ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਮਸਤੂਆਣਾ, ਸੰਗਰੂਰ ’ਚ ਕਰਵਾਈ ਜਾ ਰਹੀ ਹੈ। ਇੱਥੇ ਪ੍ਰੈਸ ਕਲੱਬ ਵਿੱਚ ਸੁੱਖੀ ਬਾਠ ਨੇ ਦੱਸਿਆ ਕਿ ਨੌਜਵਾਨ ਲੇਖਕਾਂ ਤੋਂ ਇਲਾਵਾ 700 ਦੇ ਕਰੀਬ ਗਾਈਡ ਅਧਿਆਪਕ ਅਤੇ ਮਾਪੇ ਵੀ ਇਸ ਕਾਨਫਰੰਸ ’ਚ ਸ਼ਿਰਕਤ ਕਰਨਗੇ। ਸਮਾਗਮ ਵਿੱਚ ਬੱਚਿਆਂ ਦੀ ਸਿਰਜਣਾਤਮਕਤਾ ਅਤੇ ਪ੍ਰਤਿਭਾ ਦੇ ਨਿਖਾਰ ਲਈ ਕਵਿਤਾ, ਗੀਤ ਅਤੇ ਕਹਾਣੀ ਲਿਖਣ ਦੇ ਮੁਕਾਬਲੇ ਤੇ ਸੱਭਿਆਚਾਰਕ ਗਤੀਵਿਧੀਆਂ ਵੀ ਸ਼ਾਮਿਲ ਹੋਣਗੀਆਂ। ਬਾਲ ਲੇਖਕਾਂ ਨੂੰ ਹੱਲਾਸ਼ੇਰੀ ਦੇਣ ਲਈ ਪਾਕਿਸਤਾਨ ਤੋਂ ਬਾਬਾ ਨਜ਼ਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਕਾਨਫਰੰਸ ਦੌਰਾਨ ਸੁੱਖੀ ਬਾਠ ਦੇ ਪਿਤਾ ਮਰਹੂਮ ਅਰਜਨ ਸਿੰਘ ਬਾਠ ਦੀ ਯਾਦ ’ਚ 7 ਲੱਖ ਰੁਪਏ ਵਾਲੇ ਸ਼੍ਰੋਮਣੀ ਬਾਲ ਲੇਖਕ ਪੁਰਸਕਾਰ ਵੀ ਦਿੱਤਾ ਜਾਵੇਗਾ।