ਪੱਤਰ ਪ੍ਰੇਰਕ
ਰੂਪਨਗਰ, 22 ਸਤੰਬਰ
ਇਥੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਆਮ ਆਦਮੀ ਪਾਰਟੀ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ, ਇਸ ਕਰਕੇ ਇਨ੍ਹਾਂ ਵੱਲੋਂ ਹਰ ਰੋਜ਼ ਬੇਤੁਕੇ ਫ਼ੈਸਲੇ ਲਏ ਜਾ ਰਹੇ ਹਨ। ਸ੍ਰੀ ਤਿਵਾੜੀ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਪ੍ਰਤੀਨਿਧੀਆਂ ਨਾਲ ਰੂਪਨਗਰ ਵਿੱਚ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਜੀਓਜੀ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਭਰੋਸਾ ਦਿੱਤਾ ਕਿ ਲੋੜ ਪੈਣ ਤੇਂ ਉਹ ਜੀਓਜੀ ਦਾ ਕੇਸ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੱਕ ਮੁਫਤ ਲੜਨਗੇ।