ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 20 ਅਕਤੂਬਰ
ਆਮ ਆਦਮੀ ਪਾਰਟੀ ਨੇ ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੇ ਹਰਿੰਦਰ ਸਿੰਘ(35) ਨੂੰ ਉਮੀਦਵਾਰ ਐਲਾਨਿਆ ਹੈ। ਹਰਿੰਦਰ ਸਿੰਘ ਕਿਸਾਨੀ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦੇ ਪਿਤਾ ਵੈਟਰਵਰੀ ਵਿਭਾਗ ਤੋਂ ਸੇਵਾ ਮੁਕਤ ਮੁਲਾਜ਼ਮ ਹਨ। ਉਨ੍ਹਾਂ ਦਾ ਪਰਿਵਾਰ ਅਜੇ ਵੀ ਪਿੰਡ ਛੀਨੀਵਾਲ ਵਿਚ ਹੀ ਰਹਿੰਦਾ ਹੈ। ਹਰਿੰਦਰ ਸਿੰਘ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਬਰਨਾਲਾ ਤੋਂ ਸਾਬਕਾ ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦਾ ਕਰੀਬੀ ਮਿੱਤਰ ਹੈ। ਦੋਵਾਂ ਨੇ ਇਕੱਠਿਆਂ ਬੀ.ਟੈੱਕ ਦੀ ਪੜ੍ਹਾਈ ਬਨੂੜ ਦੇ ਇੱਕ ਨਿੱਜੀ ਕਾਲਜ ਤੋਂ ਕੀਤੀ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਵੀ ਦੋਵੇਂ ਇਕੱਠੇ ਸ਼ਾਮਲ ਹੋਏ ਸਨ।