ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੋਕ ਸਭਾ ਵਿੱਚ ਕਿਸਾਨ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਆਰਡੀਨੈਂਸ, 2020, ਕੀਮਤ ਭਰੋਸੇ ਬਾਰੇ ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਸਮਝੌਤਾ ਅਤੇ ਫਾਰਮ ਸੇਵਾਵਾਂ ਆਰਡੀਨੈਂਸ, 2020, ਅਤੇ ਜ਼ਰੂਰੀ ਚੀਜ਼ਾਂ (ਸੋਧ) ਆਰਡੀਨੈਂਸ 2020 ਕਾਨੂੰਨ ਵਿੱਚ ਬਦਲਣ ਲਈ ਕੇਂਦਰੀ ਖੇਤੀਂ ਮੰਤਰੀ ਵੱਲੋਂ ਬਿੱਲ ਪੇਸ਼ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਦੋਵੇਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਗੈਰਹਾਜ਼ਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕਿਸਾਨਾਂ ਦੇ ਖ਼ਦਸ਼ੇ ਦੂਰ ਕਰਨ ਤੱਕ ਬਿੱਲ ਪਾਰਲੀਮੈਂਟ ਵਿੱਚ ਨਾ ਲਿਆਉਣ ਦਾ ਬਿਆਨ ਕਿਸਾਨਾਂ ਨੂੰ ਗੁਮਰਾਹ ਕਰਨ ਵਾਲਾ ਹੈ। ਜੇਕਰ ਅਕਾਲੀ ਆਗੂ ਗੰਭੀਰ ਹੁੰਦੇ ਤਾਂ ਲੋਕ ਸਭਾ ਵਿੱਚ ਬਿੱਲ ਪੇਸ਼ ਕਰਨ ਵੇਲੇ ਇਨ੍ਹਾਂ ਦਾ ਵਿਰੋਧ ਕਰਦੇ। ਸੰਭਵ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਬਿਲਾਂ ਉੱਤੇ ਬਹਿਸ ਅਤੇ ਵੋਟਿੰਗ ਦੌਰਾਨ ਵੀ ਇਹ ਗੈਰਹਾਜ਼ਰ ਰਹਿ ਕੇ ਭਾਰਤੀ ਜਨਤਾ ਪਾਰਟੀ ਦੇ ਸਮਰਥਨ ਅਤੇ ਕਿਸਾਨਾਂ ਦੇ ਵਿਰੋਧ ਵਿੱਚ ਖੜ੍ਹੇ ਦਿਖਾਈ ਦੇਣ। ਜੇਕਰ ਅਜਿਹਾ ਹੋਇਆ ਤਾਂ ਪੰਜਾਬ ਦੇ ਲੋਕ ਅਤੇ ਖਾਸ ਤੌਰ ਉੱਤੇ ਕਿਸਾਨ ਅਕਾਲੀ ਆਗੂਆਂ ਨੂੰ ਮਾਫ਼ ਨਹੀਂ ਕਰਨਗੇ।
ਸੁਖਬੀਰ ਤੇ ਹਰਸਿਮਰਤ ਦੀ ਗੈਰਹਾਜ਼ਰੀ ਕਿਸਾਨਾਂ ਨਾਲ ਧੋਖਾ-ਰਾਜੇਵਾਲ
* ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿੱਚ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ, * ਤਿੰਨ ਪੁਲਾਂ ’ਤੇ ਆਵਾਜਾਈ ਕੀਤੀ ਠੱਪ; * ਅੱਜ 25 ਥਾਵਾਂ ’ਤੇ ਸੜਕਾਂ ਜਾਮ ਕਰਨ ਦਾ ਐਲਾਨ * ਪਟਿਆਲਾ ਅਤੇ ਬਾਦਲ ’ਚ ਪੱਕੇ ਮੋਰਚੇ ਦਾ ਐਲਾਨ * ਬਿੱਲਾਂ ਦੇ ਪੱਖ ’ਚ ਵੋਟ ਪਾਊਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ ’ਚ ਨਹੀਂ ਹੋਣ ਦਿੱਤਾ ਜਾਵੇਗਾ ਦਾਖ਼ਲ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd