ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਸਤੰਬਰ
ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਮੋਗਾ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਬਠਿੰਡਾ ਅਤੇ ਮੁਹਾਲੀ ਜ਼ਿਲ੍ਹਿਆਂ ਦੀਆਂ 193 ਇਮਾਰਤਾਂ ਸਮੇਤ ਚੰਡੀਗੜ੍ਹ ’ਚ ਪੰਜਾਬ ਸਰਕਾਰ ਦੀਆਂ ਇਮਾਰਤਾਂ ਵਿੱਚ ਅਪਾਹਜ ਵਿਅਕਤੀਆਂ ਦੀ ਪਹੁੰਚ ਨੂੰ ਸੁਖਾਲਾ ਬਣਾਉਣ ਲਈ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ ਨਾਲ ਵਿਕਲਾਂਗ ਵਿਅਕਤੀ ਬਿਨਾਂ ਕਿਸੇ ਮੁਸ਼ਕਲ ਤੋਂ ਸਰਕਾਰੀ ਇਮਾਰਤਾਂ ’ਚ ਆਪਣਾ ਕੰਮ ਕਰਵਾ ਸਕਣਗੇ।