ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 2 ਅਕਤੂਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਇੱਕ ਡੇਰਾ ਪ੍ਰੇਮੀ ਦੇ ਘਰ ਸ਼ੱਕੀ ਹਾਲਾਤ ਵਿੱਚ ਗੇੜੇ ਮਾਰਨ ਅਤੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਘੁੰਮ ਰਹੇ ਨੌਜਵਾਨ ਨੂੰ ਸਦਰ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਪੁਲੀਸ ਨੇ ਭੋਲਾ ਸਿੰਘ ਵਾਸੀ ਜੀਵਨ ਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਦੋ ਪਿਸਤੌਲ, ਦਸ ਕਾਰਤੂਸ ਅਤੇ ਇੱਕ ਮਹਿੰਦਰਾ ਗੱਡੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਭੋਲਾ ਸਿੰਘ ਦੋ ਹੋਰ ਵਿਅਕਤੀਆਂ ਨਾਲ ਡੇਰਾ ਪ੍ਰੇਮੀ ਸ਼ਕਤੀ ਸਿੰਘ ਦੇ ਘਰ ਗਿਆ ਸੀ ਪਰ ਉਸ ਸਮੇਂ ਸ਼ਕਤੀ ਸਿੰਘ ਘਰ ਨਹੀਂ ਸੀ। ਦੱਸਣਯੋਗ ਹੈ ਕਿ ਸ਼ਕਤੀ ਸਿੰਘ ਨੂੰ ਜ਼ਮਾਨਤ ਮਿਲਣ ਮਗਰੋਂ ਜ਼ਿਲ੍ਹਾ ਪੁਲੀਸ ਨੇ ਸੁਰੱਖਿਆ ਦਿੱਤੀ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਭੋਲਾ ਸਿੰਘ ਉਰਫ਼ ਖਾਲਸਾ ਖਿਲਾਫ਼ 6 ਮਾਮਲੇ ਦਰਜ ਹਨ।