ਨਵੀਂ ਦਿੱਲੀ, 27 ਅਗਸਤ
ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਉਹ ਹੁਣ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਆਪਣੀ ਡਿਊਟੀ ਨਿਭਾਉਣਗੇ। ਇਸ ਤੋਂ ਪਹਿਲਾਂ ਸ੍ਰੀ ਵੀ ਪੀ ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਨ। ਕੇਂਦਰ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਰਾਸ਼ਟਰਪਤੀ ਵੱਲੋਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਉਹ ਇਹ ਕਾਰਜਭਾਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਪੱਕੀ ਨਿਯੁਕਤੀ ਤੱਕ ਸੰਭਾਲਣਗੇ। -ਪੀਟੀਆਈ/ਟ੍ਰਿਬਿਊਨ ਨਿਊਜ਼ ਸਰਵਿਸ