ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 3 ਜੂਨ
ਏਡੀਜੀ ਐੱਸਟੀਐੱਫ ਹਰਪ੍ਰੀਤ ਸਿੰਘ ਸਿੱਧੂ ਨੂੰ ਏਡੀਜੀਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹ ਏਡੀਜੀਪੀ ਵਰਿੰਦਰ ਕੁਮਾਰ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ। ਸਿੱਧੂ ਨਸ਼ਿਆਂ ਵਿਰੁੱਧ ਸਟੇਟ ਟਾਸਕ ਫੋਰਸ ਦੇ ਮੁਖੀ ਵੀ ਹਨ।