ਚੰਡੀਗੜ੍ਹ, 2 ਨਵੰਬਰ
ਪੰਜਾਬ ਦੇ ਐਡਵੋਕੇਟ ਜਨਰਲ ਦੇ ਬੀਤੇ ਕੱਲ੍ਹ ਅਸਤੀਫਾ ਦੇਣ ਦੇ ਭੇਤ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਵਿਧਾਨ ਸਭਾ ਸਪੀਕਰ ਕੇ ਪੀ ਸਿੰਘ ਅੱਜ ਉਤਰਖੰਡ ਵਿਚ ਕੇਦਾਰਨਾਥ ਮੰਦਰ ਦੇ ਦਰਸ਼ਨ ਕਰਨ ਲਈ ਪੁੱਜੇ। ਇਹ ਸਾਰੇ ਧਾਰਮਿਕ ਸਥਾਨ ਦੇ ਦਰਸ਼ਨ ਕਰਨ ਤੋਂ ਪਹਿਲਾਂ ਹੈਲੀਕਾਪਟਰ ਰਾਹੀਂ ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣ ਦੇਹਰਾਦੂਨ ਪੁੱਜੇ।