ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੁਲਾਈ
ਕੇਂਦਰੀ ਸਿੰਘ ਸਭਾ ਨਾਲ ਜੁੜੇ ਸਿੱਖ ਬੁੱਧੀਜੀਵੀਆਂ ਨੇ ਕਿਹਾ ਕਿ ਕਸ਼ਮੀਰੀ ਸਿੱਖ ਕੁੜੀ ਦੇ ਮੁਸਲਿਮ ਨਾਲ ਵਿਆਹ ਅਤੇ ਧਰਮ ਬਦਲੀ ਦੇ ਸਬੰਧ ਵਿੱਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਲਿਖ ਕੇ ਧਰਮ ਬਦਲੀ ਵਿਰੋਧੀ ਕਾਨੂੰਨ ਬਣਾਉਣ ਉੱਤੇ ਜ਼ੋਰ ਦੇਣਾ ਸੰਘ ਪਰਿਵਾਰ ਦੇ ‘ਲਵ-ਜਹਾਦ’ ਬਾਰੇ ਹਾਮੀ ਭਰਨਾ ਹੈ। ਪੱਤਰਕਾਰ ਜਸਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਰਾਹੀ, ਦੇਸ਼ ਪੰਜਾਬ ਦੇ ਸੰਪਾਦਕ ਗੁਰਬਚਨ ਸਿੰਘ, ਡਾ. ਕੁਲਦੀਪ ਸਿੰਘ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰੋਫੈਸਰ ਬਾਵਾ ਸਿੰਘ, ਰਾਜਿੰਦਰ ਸਿੰਘ (ਖਾਲਸਾ ਪੰਚਾਇਤ), ਡਾ.ਪਿਆਰੇ ਲਾਲ ਗਰਗ, ਇੰਜ. ਗੁਰਪਾਲ ਸਿੰਘ ਸਿੱਧੂ, ਪ੍ਰੋ. ਮਨਜੀਤ ਸਿੰਘ, ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ ਅਤੇ ਨਵਤੇਜ ਸਿੰਘ ਨੇ ਕਿਹਾ ਕਿ ਸਿਆਸੀ ਵਿਅਕਤੀਆਂ ਦੇ ਕਹਿਣ ਉੱਤੇ ਸਿੱਧਾ ਬਿਆਨ ਜਾਰੀ ਕਰਨ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ।