ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ/ਸ਼ੇਰਪੁਰ 14 ਮਈ
ਅਕਾਲੀ ਦਲ ਡੈਮੋਕ੍ਰੈਟਿਕ ਦੇ ਸੀਨੀਅਰ ਆਗੂ ਜਥੇਦਾਰ ਰਜਿੰਦਰ ਸਿੰਘ ਕਾਂਝਲਾ ਦਾ ਅੱਜ ਸ਼ਾਮ ਪੀਜੀਆਈ ਚੰਡੀਗੜ੍ਹ ’ਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ 15 ਮਈ ਨੂੰ ਹੋਵੇਗਾ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਮਹੀਨਾ ਪਹਿਲਾਂ 13 ਅਪਰੈਲ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ ਸੀ, ਜਿੱਥੇ 14 ਅਪਰੈਲ ਨੂੰ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆ ਗਈ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਸੀ ਪਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅੱਜ ਉਨ੍ਹਾਂ ਦੀ ਮੌਤ ਹੋ ਗਈ। ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ, ਜਥੇਦਾਰ ਗੁਰਬਚਨ ਸਿੰਘ ਬਚੀ, ਤੇਜਾ ਸਿੰਘ ਕਮਾਲਪੁਰ, ਅਮਨਬੀਰ ਸਿੰਘ ਚੈਰੀ, ਗੁਰਦਿਆਲ ਸਿੰਘ ਚੱਠਾ, ਜਸਦੇਵ ਸਿੰਘ ਕਾਲਾਬੂਲਾ, ਗੁਰਜੀਤ ਸਿੰਘ ਚਾਂਗਲੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।