ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਦਸੰਬਰ
ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਕੱਲ੍ਹ ਫਤਿਹਗੜ੍ਹ ਸਾਹਿਬ ਗੁਰਦੁਆਰਾ ਸਾਹਿਬ ਕੰਪਲੈਕਸ ਵਿਚ ਹੋਈ ਹਿੰਸਾ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀਆਂ ਦੀ ਇਸ ਕਾਰਵਾਈ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਦੱਸਣਯੋਗ ਹੈ ਕਿ ਫਤਹਿਗੜ੍ਹ ਸਾਹਿਬ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਏ ਜਾਣ ਮਗਰੋਂ ਵਿਵਾਦ ਹੋਇਆ ਸੀ। ਕਾਨਫਰੰਸ ਵਿਚ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਾਰਟੀ ਆਗੂਆਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਧਾਰਮਿਕ ਸਥਾਨਾਂ ’ਤੇ ਅਜਿਹੇ ਕਾਰਿਆਂ ਨੂੰ ਉਤਸ਼ਾਹਿਤ ਕਰ ਕੇ ਪੰਜਾਬ ਦੀ ਸ਼ਾਂਤੀ ਭੰਗ ਨਾ ਕਰਨ।