ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਅਗਸਤ
ਆਲ ਇੰਡੀਆ ਕਿਸਾਨ ਸਭਾ ਦੇ ਕੌਮੀ ਸਕੱਤਰ ਅਤੁਲ ਕੁਮਾਰ ਅਣਜਾਣ ਨੇ ਅੱਜ ਜਥੇਬੰਦੀ ਦੀਆਂ ਪੰਜਾਬ ਅੇ ਹਰਿਆਣਾ ਰਾਜ ਕਮੇਟੀਆਂ ਨੂੰ ਸੰਬੋਧਨ ਕਰਦਿਆਂ ਕਿਸਾਨਾਂ ’ਤੇ ਲਾਠੀਚਾਰਜ ਲਈ ਹਰਿਆਣਾ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ 5 ਸਤੰਬਰ ਨੂੰ ਯੂਪੀ ਦੇ ਸ਼ਹਿਰ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਰੈਲੀ ਵਿੱਚ ਕਿਸਾਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਰੈਲੀ ਵਿੱਚ ਮਿਸ਼ਨ ਯੂਪੀ ਤੇ ਉੱਤਰਾਖੰਡ ਬਾਰੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਕਿਸਾਨ ਸਭਾ ਦੇ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਹਰਿਆਣਾ ਦੇ ਕਿਸਾਨ ਆਗੂ ਸਵਰਨ ਸਿੰਘ ਵਿਰਕ, ਸੁਖਦੇਵ ਸਿੰਘ ਜੰਮੂ, ਪੰਜਾਬ ਦੇ ਪ੍ਰਧਾਨ ਬਲਕਰਨ ਸਿੰਘ ਬਰਾੜ, ਗੁਰਜੀਤ ਸਿੰਘ ਫਿਰੋਜ਼ਪੁਰ, ਕੁਲਵੰਤ ਸਿੰਘ ਪਟਿਆਲਾ, ਸੁਰਿੰਦਰ ਸਿੰਘ ਢੱਡੀਆਂ, ਗੁਰਪ੍ਰੀਤ ਸਿੰਘ ਨੱਢਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਸਕੱਤਰ ਰਸ਼ਪਾਲ ਸਿੰਘ ਹਾਜ਼ਰ ਸਨ।