ਚਰਨਜੀਤ ਭੁੱਲਰ
ਚੰਡੀਗੜ੍ਹ, 16 ਜੂਨ
ਕੋਵਿਡ-19 ਨਾਲ ਨਜਿੱਠਣ ਲਈ ਪੰਜਾਬ ਵੱਲੋਂ ਅਪਣਾਈ ਸੂਖਮ ਪੱਧਰ ‘ਤੇ ਕੰਟਰੋਲ ਦੀ ਵਿਧੀ ਅਤੇ ਘਰ-ਘਰ ਸਰਵੇਖਣ ਦੀ ਨੀਤੀ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਰੇ ਸੂਬਿਆਂ ਨੂੰ ਪੰਜਾਬ ਦਾ ਮਾਡਲ ਅਪਣਾਉਣ ਲਈ ਕਿਹਾ ਹੈ, ਜਿਸ ਸਦਕਾ ਪੰਜਾਬ ਨੂੰ ਇਸ ਮਹਾਂਮਾਰੀ ਨੂੰ ਰੋਕਣ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਪ੍ਰਧਾਨ ਮੰਤਰੀ ਨੇ ਇਹ ਗੱਲ ਉਦੋਂ ਕਹੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਵਿਡ-19 ਨਾਲ ਨਜਿੱਠਣ ਲਈ ਸੂਬੇ ਦਾ ਇਹ ਮਾਡਲ ਦੱਸਦੇ ਹੋਏ ਸਾਰੇ ਸੂਬਿਆਂ ਨੂੰ ਇਸ ਰਣਨੀਤੀ ਨੂੰ ਅਪਣਾਉਣ ਦਾ ਸੁਝਾਅ ਦੇ ਰਹੇ ਸਨ, ਜਿਸ ਨਾਲ ਇਸ ਮਹਾਂਮਾਰੀ ਦਾ ਮੁਕਾਬਲਾ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ।