ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਕਤੂਬਰ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸੂਬਾ ਵਾਸੀਆਂ ਤੇ ਪੱਤਰਕਾਰ ਭਾਈਚਾਰੇ ਨੂੰ ਰੋਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ ਮੌਕੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਸ ਤਿਉਹਾਰ ਨੂੰ ਰਵਾਇਤੀ ਢੰਗ ਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਦੀਵਾਲੀ ਤੇ ਬੰਦੀ ਛੋੜ ਦਿਵਸ ਲੋਕਾਂ ਦੇ ਜੀਵਨ ਨੂੰ ਖੁਸ਼ੀਆਂ ਅਤੇ ਖੇੜਿਆਂ ਨਾਲ ਭਰ ਦੇਵੇੇ। ਆਪਣੇ ਸੁਨੇਹੇ ਵਿੱਚ ਉਨ੍ਹਾਂ ਅਰਦਾਸ ਕੀਤੀ ਕਿ ਇਹ ਪਵਿੱਤਰ ਦਿਹਾੜਾ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤੀ ਬਖ਼ਸ਼ੇ।