ਅੰਮ੍ਰਿਤਸਰ (ਟਨਸ): ਨੈਦਰਲੈਂਡਜ਼ ਦੇ ਭਾਰਤ ਵਿੱਚ ਰਾਜਦੂਤ ਮਾਰਟਿਨ ਬਰਗ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਸਿਹਤ ਸੰਭਾਲ, ਖੇਤੀਬਾੜੀ, ਨਵਿਆਉਣਯੋਗ ਊਰਜਾ ਅਤੇ ਵਾਤਾਵਰਨ ਵਿੱਚ ਹੋ ਰਹੇ ਬਦਲਾਅ ਬਾਰੇ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ। ਅੱਜ ਸ਼ਾਮ ਇੱਥੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਪਹਿਲਾਂ ਉਨ੍ਹਾਂ ਇੱਥੇ ਵਪਾਰੀਆਂ ਨਾਲ ਵੀ ਮੀਟਿੰਗ ਕੀਤੀ। ਇਸ ਤੋਂ ਇਲਾਵਾ ਜੰਡਿਆਲਾ ’ਚ ਇਕ ਸਿਹਤ ਕੇਂਦਰ ਦਾ ਵੀ ਉਦਘਾਟਨ ਕੀਤਾ ਹੈ। ਇੱਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦੇਸ਼ ਸਿਹਤ ਸੰਭਾਲ ਸੇਵਾਵਾਂ ਅਤੇ ਖੇਤੀਬਾੜੀ ਵਿਚ ਮੁਹਾਰਤ ਰੱਖਦਾ ਹੈ। ਉਨ੍ਹਾਂ ਦੇ ਦੇਸ਼ ਵੱਲੋਂ ਜਲੰਧਰ ਤੇ ਲੁਧਿਆਣਾ ਵਿੱਚ ਦੋ ਖੇਤੀ ਕੇਂਦਰ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਤੇ ਨੈਦਰਲੈਂਡਜ਼ ਦੋਵੇਂ ਮੁਲਕ ਕਈ ਖੇਤਰਾਂ ਵਿੱਚ ਇਕੱਠੇ ਕੰਮ ਕਰ ਰਹੇ ਹਨ।