ਸਾਂ ਫਰਾਂਸਿਸਕੋ (ਅਮਰੀਕਾ), 7 ਅਕਤੂਬਰ
ਅਮਰੀਕਾ ਵਿੱਚ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦੇ ਕਤਲ ਦਾ ਸ਼ੱਕੀ ਪਹਿਲਾਂ ਪਰਿਵਾਰ ਲਈ ਕੰਮ ਕਰਦਾ ਸੀ ਅਤੇ ਉਸ ਦਾ ਪਰਿਵਾਰ ਨਾਲ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਪੁਲੀਸ ਨੇ ਇਸ ਨੂੰ ਬਹੁਤ ਘਿਣਾਉਣੀ ਕਾਰਵਾਈ ਕਿਹਾ। ਪੁਲੀਸ ਨੇ ਕਿਹਾ ਕਿ ਮਾਰੇ ਗਏ ਸਿੱਖ ਪਰਿਵਾਰ ਦੇ ਰਿਸ਼ਤੇਦਾਰ ਇਸ ਘਟਨਾ ਤੋਂ ਡੂੰਘੇ ਸਦਮੇ ਅਤੇ ਦੁਖੀ ਹਨ। ਜਾਂਚ ਟੀਮ ਨੇ ਮਸ਼ਕੂਕ ਖ਼ਿਲਾਫ਼ ਮਾਮਲਾ ਤਿਆਰ ਕਰ ਲਿਆ ਹੈ ਅਤੇ ਉਸ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਪਹਿਲਾਂ ਵੀ ਇੱਕ ਮਾਮਲੇ ਵਿੱਚ ਸਜ਼ਾ ਹੋ ਚੁੱਕੀ ਹੈ।