ਗੁਰਨਾਮ ਸਿੰਘ ਅਕੀਦਾ
ਪਟਿਆਲਾ, 14 ਫ਼ਰਵਰੀ
ਪਟਿਆਲ਼ਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪੱਖ ਵਿੱਚ ਕੀਤੀ ਗਈ ਸਿਆਸੀ ਰੈਲੀ ਬੁਰੀ ਤਰ੍ਹਾਂ ਫਲਾਪ ਰਹੀ। ਸ੍ਰੀ ਕੋਹਲੀ ਨੇ ਵੱਖ ਵੱਖ ਥਾਵਾਂ ’ਤੇ ਕੀਤੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਪਟਿਆਲਾ ਵਿਚ ਬੁਰੀ ਤਰ੍ਹਾਂ ਹਾਰ ਰਹੇ ਹਨ। ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਏ ਸਨ, ਪਰ ਉਨ੍ਹਾਂ ਦੀ ਪਟਿਆਲਾ ਫੇਰੀ ਵੀ ਕੈਪਟਨ ਅਮਰਿੰਦਰ ਦੇ ਪੱਖ ਵਿੱਚ ਕੋਈ ਚਮਤਕਾਰ ਨਹੀਂ ਕਰ ਸਕੀ।