ਚੰਡੀਗੜ੍ਹ (ਟਨਸ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਸਤੰਬਰ ਮਹੀਨੇ ਨੂੰ ‘ਪੋਸ਼ਣ ਮਾਹ’ ਵਜੋਂ ਮਨਾਇਆ ਜਾਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਤੰਬਰ ’ਚ ਪੋਸ਼ਣ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਉੱਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।