ਐਸ.ਏ.ਐਸ.ਨਗਰ (ਮੁਹਾਲੀ): ‘ਪੰਜਾਬੀ ਟ੍ਰਿਬਿਊਨ’ ਦੇ ਸਾਬਕਾ ਡਿਪਟੀ ਨਿਊਜ਼ ਐਡੀਟਰ ਸੁਰਿੰਦਰ ਸਿੰਘ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ। ਉਹ ਪਿਛਲੇ ਦੋ ਹਫ਼ਤੇ ਤੋਂ ਮੁਹਾਲੀ ਦੇ ਫ਼ੇਜ਼ 4 ਸਥਿਤ ਚੀਮਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਉਹ ਗੁਰਦਿਆਂ ਦੇ ਰੋਗ ਤੋਂ ਪੀੜਤ ਹਨ। ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਅੱਜ ਪੱਤਰਕਾਰ ਦੇ ਇਲਾਜ ਲਈ ਪੰਜਾਹ ਹਜ਼ਾਰ ਦੀ ਰਾਸ਼ੀ ਭੇਜੀ ਗਈ। ਮੁਹਾਲੀ ਦੇ ਪੱਤਰਕਾਰਾਂ ਅਤੇ ਸਾਹਿਤਕਾਰਾਂ ਨੇ ਪੰਜਾਬ ਸਰਕਾਰ ਤੋਂ ਪੱਤਰਕਾਰ ਸੁਰਿੰਦਰ ਸਿੰਘ ਦਾ ਇਲਾਜ ਸਰਕਾਰੀ ਖਰਚੇ ਉੱਤੇ ਕਰਾਉਣ ਦੀ ਮੰਗ ਕੀਤੀ ਹੈ। -ਖੇਤਰੀ ਪ੍ਰਤੀਨਿਧ